JALANDHAR WEATHER

ਦਿੱਲੀ ਦੇ 5 ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 21 ਅਗਸਤ- ਰਾਜਧਾਨੀ ਦਿੱਲੀ ਦੇ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਧਮਾਕੇ ਦੀਆਂ ਧਮਕੀਆਂ ਮਿਲੀਆਂ ਹਨ। ਕਿਹਾ ਜਾ ਰਿਹਾ ਹੈ ਕਿ ਦਿੱਲੀ ਦੇ ਦਵਾਰਕਾ ਸੈਕਟਰ-5 ਅਤੇ ਪ੍ਰਸਾਦ ਨਗਰ ਸਮੇਤ ਪੰਜ ਸਕੂਲਾਂ ਨੂੰ ਈ.ਮੇਲ. ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜੀਆਂ ਗਈਆਂ ਹਨ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਮੌਕੇ ’ਤੇ ਪਹੁੰਚ ਗਏ। ਸਾਵਧਾਨੀ ਵਜੋਂ ਸਕੂਲ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ।

ਦਿੱਲੀ ਫਾਇਰ ਵਿਭਾਗ ਦੇ ਅਨੁਸਾਰ, ਵੱਖ-ਵੱਖ ਥਾਵਾਂ ’ਤੇ ਸਕੂਲਾਂ ਵਿਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਉਦੋਂ ਤੋਂ ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ।


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਰਾਜਧਾਨੀ ਦੇ 20 ਤੋਂ ਵੱਧ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈ.ਮੇਲ ਆਈਆਂ ਸਨ। ਪੁਲਿਸ ਇਨ੍ਹਾਂ ਦੀ ਜਾਂਚ ਵਿਚ ਲੱਗੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ