ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਤੇ ਹੋਰ ਆਗੂ ਪੁਲਿਸ ਨੇ ਹਿਰਾਸਤ ਵਿਚ ਲਏ

ਬਲਾਚੌਰ /ਕਾਠਗੜ੍ਹ (ਨਵਾਂਸ਼ਹਿਰ), 21 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਹਰਸਿਮਰਨ ਜੋਤ ਕਲੇਰ)- ਭਾਰਤੀ ਜਨਤਾ ਪਾਰਟੀ ਦੀ ਜਨ ਸੰਪਰਕ ਅਭਿਆਨ ਅਧੀਨ ਬਲਾਚੌਰ ਤਹਿਸੀਲ ਦੇ ਪਿੰਡ ਬਣਾਂ ਵਿਖੇ ਕੈਂਪ ਲਗਾਉਣ ਤੋਂ ਪਹਿਲਾਂ ਪੁਲਿਸ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਜਨਰਲ ਸਕੱਤਰ ਐਡਵੋਕੇਟ ਅਮਨ ਕੌਸ਼ਲ, ਜਸਵੰਤ ਸਿੰਘ ਤੇ ਹੋਰਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕੈਂਪ ਲਗਾਉਣ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਨਾਲ ਉਪ ਪੁਲਿਸ ਕਪਤਾਨ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਤੇ ਸਥਾਨਕ ਪੁਲਿਸ ਅਧਿਕਾਰੀ ਮੌਜੂਦ ਸਨ।