JALANDHAR WEATHER

ਲੁਧਿਆਣਾ ਭਾਜਪਾ ਦਿਹਾਤੀ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਲੁਧਿਆਣਾ, 21 ਅਗਸਤ (ਜਗਮੀਤ ਸਿੰਘ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਲੁਧਿਆਣਾ ਪੁਲਿਸ ਨੇ ਸਵੇਰੇ-ਸਵੇਰੇ ਹਿਰਾਸਤ ’ਚ ਲੈ ਲਿਆ। ਜਿਸ ਦੇ ਬਾਅਦ ਭਾਜਪਾ ਦੇ ਉੱਚ ਆਗੂ ਥਾਣਾ ਦੁੱਗਰੀ ਦੇ ਬਾਹਰ ਪਹੁੰਚੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹਿਰੀ ਭਾਜਪਾ ਦੇ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਬਣਦਾ ਜਾ ਰਿਹਾ ਹੈ। ਪੁਲਿਸ ਨੇ ਸਿਰਫ਼ ਕੇਂਦਰੀ ਸਕੀਮਾਂ ਬਾਰੇ ਕੈਂਪ ਲਗਾਉਣ ਨੂੰ ਲੈ ਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੂੰ ਹਿਰਾਸਤ ’ਚ ਲੈ ਲਿਆ। ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਅੱਤਵਾਦ ਦੇ ਕਾਲੇ ਦੌਰ ਨੂੰ ਯਾਦ ਕਰਵਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ