ਆਪ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਮਾਮਲੇ ਵਿਚ ਸੁਣਵਾਈ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਗਸਤ (ਕਪਿਲ ਵਧਵਾ)- ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਦਰਜ ਭ੍ਰਿਸ਼ਟਾਚਾਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਦਾਇਰ ਕਲੋਜਰ ਰਿਪੋਰਟ ਅਤੇ ਪ੍ਰੋਟੈਸਟ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿਚ ਪੁਲਿਸ ਰਿਪੋਰਟ ਦੇ ਵਿਰੋਧ ਵਿਚ 18 ਅਗਸਤ ਨੂੰ ਪ੍ਰੋਟੈਸਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਬਚਾਅ ਧਿਰ ਅਤੇ ਸਰਕਾਰੀ ਧਿਰ ਵਲੋਂ ਜਵਾਬ ਦਾਇਰ ਕੀਤਾ ਜਾਣਾ ਸੀ। ਹੁਣ ਇਸ ਮਾਮਲੇ ਨੂੰ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ 8 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।