JALANDHAR WEATHER

ਸੁਨੀਲ ਜਾਖੜ ਕਦੇ ਨਹੀਂ ਕਰਦੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਗੱਲ- ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਤਰ੍ਹਾਂ- ਤਰ੍ਹਾਂ ਦੇ ਬਹਾਨੇ ਲਗਾ ਕੇ ਪੰਜਾਬ ਦੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਆਪ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਮਹਿੰਗਾ ਹੋਣ ਕਾਰਨ ਲੋਕ ਪਹਿਲਾਂ ਹੀ ਮਹਿੰਗਾਈ ਦੀ ਵੱਡੀ ਮਾਰ ਨੂੰ ਝੱਲ ਰਹੇ ਹਨ ਤੇ ਹੁਣ ਇਹ ਰਾਸ਼ਨ ਕਾਰਡ ਕੱਟਣ ਦੇ ਨਾਲ ਗਰੀਬ ਲੋਕਾਂ ਦੇ ਢਿੱਡ ’ਤੇ ਲੱਤ ਮਾਰੀ ਜਾ ਰਹੀ ਹੈ।

ਇਸ ਮੌਕੇ ’ਤੇ ਧਾਲੀਵਾਲ ਨੇ ਬੀ.ਜੇ.ਪੀ. ਵਲੋਂ ਪਿੰਡਾਂ, ਸ਼ਹਿਰਾਂ ਵਿਚ ਵੱਖ ਵੱਖ ਤਰ੍ਹਾਂ ਦੇ ਕੈਂਪ ਲਗਾ ਕੇ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਬਹਾਨੇ ਬਣਾਉਣ ਦੀ ਜੋ ਪ੍ਰਕਿਰਿਆ ਆਰੰਭੀ ਗਈ ਹੈ, ਬੇਹੱਦ ਨਿੰਦਣ- ਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੇਂਦਰ ਸਰਕਾਰ ਦੀ ਪਾਲਸੀ ਹੈ ਤਾਂ ਉਹ ਰਾਜ ਸਰਕਾਰ ਰਾਹੀਂ ਲੋਕਾਂ ’ਚ ਜਾਣੀ ਚਾਹੀਦੀ ਹੈ ਨਾ ਕਿ ਭਾਜਪਾ ਦੇ ਵਰਕਰਾਂ ਵਲੋਂ ਕੈਂਪ ਲਗਾ ਕੇ ਲੋਕਾਂ ਦੀ ਜੋ ਨਿੱਜੀ ਜਾਣਕਾਰੀ, ਜਿਸ ਵਿਚ ਆਧਾਰ ਕਾਰਡ, ਬੈਂਕ ਦੀਆਂ ਕਾਪੀਆਂ ਆਦਿ ਸ਼ਾਮਿਲ ਹਨ ਲੈਣਾ ਅਤਿ ਨਿੰਦਣਯੋਗ ਹੈ। ਇਕ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜਦ ਵੀ ਗੱਲ ਕਰਦੇ ਹਨ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਗੱਲ ਕਰਦੇ ਹਨ, ਉਹ ਭਾਜਪਾ ਮਜਬੂਤ ਕਰਨ ਦੀ ਗੱਲ ਕਿਉਂ ਨਹੀਂ ਕਹਿੰਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ