JALANDHAR WEATHER

ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਕਾਲੀ ਆਗੂ ਲਖਬੀਰ ਸਿੰਘ ਲੋਧੀ ਨੰਗਲ

ਨਾਭਾ, (ਪਟਿਆਲਾ), 21 ਅਗਸਤ (ਜਗਨਾਰ ਸਿੰਘ ਦੁਲੱਦੀ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਦੁਪਹਿਰ ਕਰੀਬ 1 ਵਜੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਲਖਵੀਰ ਸਿੰਘ ਲੋਧੀ ਨੰਗਲ ਸਾਬਕਾ ਵਿਧਾਇਕ ਫਤਿਹਗੜ੍ਹ ਚੂੜੀਆਂ ਵਰਕਰਾਂ ਸਮੇਤ ਜੇਲ੍ਹ ਦੇ ਬਾਹਰ ਪਹੁੰਚੇ। ਲਖਬੀਰ ਸਿੰਘ ਲੋਧੀ ਨੰਗਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੇ ਬਿਨ੍ਹਾਂ ਹੀ ਵਾਪਸ ਪਰਤ ਗਏ।

ਮੁਲਾਕਾਤ ਕਰਨ ਲਈ ਪਹੁੰਚੇ ਅਕਾਲੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੀ ਅਗਵਾਈ ਹੇਠ ਮਜੀਠੀਆ ਨਾਲ ਮੁਲਾਕਾਤ ਨਾ ਹੋਣ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਜੇਲ੍ਹ ਦੇ ਮੁੱਖ ਗੇਟ ਦੇ ਬਾਹਰ ਬੈਠ ਕੇ ਗੁਰਬਾਣੀ ਦਾ ਪਾਠ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਸਰੇਆਮ ਧੱਕਾ ਕਰ ਰਹੀ ਹੈ, ਜਿਸ ਦਾ ਜਵਾਬ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਦੇ ਜ਼ਰੀਏ ਦੇਣਗੇ। ਇਸ ਮੌਕੇ ਵੱਡੀ ਗਿਣਤੀ ’ਚ ਹਲਕਾ ਲੋਧੀ ਨੰਗਲ ਦੇ ਪਾਰਟੀ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ