JALANDHAR WEATHER

ਇਮਰਾਨ ਖਾਨ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ, 21 ਅਗਸਤ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਸਾਬਕਾ ਕ੍ਰਿਕਟਰ ਪਾਕਿ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ 2023 ਤੋਂ ਜੇਲ੍ਹ ਵਿਚ ਬੰਦ ਹਨ। 2 ਸਾਲ ਪੁਰਾਣੇ ਹਿੰਸਾ ਦੇ ਮਾਮਲੇ ਵਿਚ ਜ਼ਮਾਨਤ ਦਿੱਤੀ ਗਈ ਹੈ। ਦੱਸ ਦਈਏ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖਾਨ ਨੂੰ 9 ਮਈ ਦੇ ਦੰਗਿਆਂ ਨਾਲ ਸਬੰਧਿਤ ਅੱਠ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਲਾਹੌਰ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ, ਜਿਸ ਨੇ ਪਹਿਲਾਂ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਯਾਹੀਆ ਅਫਰੀਦੀ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ