JALANDHAR WEATHER

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹਰੀਕੇ ਹੈੱਡ ਵਰਕਸ ਦਾ ਦੌਰਾ

ਹਰੀਕੇ ਪੱਤਣ, 21 ਅਗਸਤ (ਸੰਜੀਵ ਕੁੰਦਰਾ)-ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ ਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਕਾਰਨ ਹਰੀਕੇ ਹਥਾੜ ਖੇਤਰ ਵਿਚ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਹਜ਼ਾਰਾਂ ਏਕੜ ਫਸਲ ਪਾਣੀ ਦੀ ਭੇਟ ਚੜ੍ਹ ਗਈ ਹੈ।

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਪਾਣੀ ਨਾਲ ਪ੍ਰਭਾਵਿਤ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਹਰੀਕੇ ਪੱਤਣ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਨਾਲ ਸਨ। ਇਸ ਮੌਕੇ ਬਰਿੰਦਰ ਗੋਇਲ ਨੇ ਹਰੀਕੇ ਹੈੱਡ ਵਰਕਸ ਉਤੇ ਪਾਣੀ ਦੀ ਆਮਦ ਅਤੇ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਬਾਰੇ ਜਾਣਕਾਰੀ ਲਈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਤੇ ਰਾਸ਼ਨ ਮੁਹੱਈਆ ਕਰਵਾਉਣਾ ਵੀ ਹੈ ਤੇ ਪਸ਼ੂਧਨ ਦੀ ਸੰਭਾਲ ਯਕੀਨੀ ਬਣਾਉਣਾ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਇਸ ਘੜੀ ਵਿਚ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਫਸਲਾਂ ਅਤੇ ਹੋਰ ਨੁਕਸਾਨ ਦੀ ਭਰਪਾਈ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ