ਪੀ.ਐਮ. ਨਰਿੰਦਰ ਮੋਦੀ ਵਲੋਂ ਫਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ 'ਤੇ ਟਵੀਟ

ਨਵੀਂ ਦਿੱਲੀ, 21 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰੇ ਦੋਸਤ ਰਾਸ਼ਟਰਪਤੀ ਮੈਕਰੋਨ ਨਾਲ ਬਹੁਤ ਵਧੀਆ ਗੱਲਬਾਤ ਹੋਈ। ਯੂਕਰੇਨ ਅਤੇ ਪੱਛਮੀ ਏਸ਼ੀਆ ਵਿਚ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਲਈ ਕੀਤੇ ਗਏ ਯਤਨਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਇਸ ਦੌਰਾਨ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਦੀ ਪੁਸ਼ਟੀ ਹੋਈ।