JALANDHAR WEATHER

ਡੀ.ਸੀ. ਬਠਿੰਡਾ ਸ਼ੌਕਤ ਅਹਿਮਦ ਪਾਰੇ ਨੂੰ ਪੰਜਾਬ ਵਕਫ਼ ਬੋਰਡ ਦਾ ਸੀ.ਈ.ਓ. ਲਗਾਇਆ

ਮਲੇਰਕੋਟਲਾ, 21 ਅਗਸਤ (ਮੁਹੰਮਦ ਹਨੀਫ਼ ਥਿੰਦ)-ਪ੍ਰਸ਼ਾਸਨਿਕ ਸੇਵਾਵਾਂ ਨੂੰ ਵਧੀਆ ਢੰਗ ਅਤੇ ਇਮਾਨਦਾਰੀ ਨਾਲ ਅੰਜਾਮ ਦੇਣ ਵਾਲੇ 2013 ਬੈਚ ਦੇ (ਆਈ.ਏ.ਐਸ.) ਅਧਿਕਾਰੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਜਨਾਬ ਸ਼ੌਕਤ ਅਹਿਮਦ ਪਾਰੇ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਵਕਫ਼ ਬੋਰਡ ਦਾ ਵਾਧੂ ਚਾਰਜ ਦੇ ਕੇ ਮੁੱਖ ਕਾਰਜਕਾਰੀ ਅਫ਼ਸਰ ਲਗਾਇਆ ਗਿਆ ਹੈ ਕਿਉਂਕਿ ਇਹ ਅਹੁਦਾ ਪਿਛਲੇ ਕਾਫ਼ੀ ਦਿਨਾਂ ਤੋਂ ਖ਼ਾਲੀ ਚੱਲਿਆ ਆ ਰਿਹਾ ਸੀ। ਜ਼ਿਕਰਯੋਗ ਹੈ ਕਿ ਜਨਾਬ ਸ਼ੌਕਤ ਅਹਿਮਦ ਪਾਰੇ ਕੋਲ ਵਿਸ਼ੇਸ਼ ਸਕੱਤਰ ਵਿੱਤ ਵਿਭਾਗ ਦਾ ਕਾਰਜਭਾਰ ਵੀ ਹੈ। ਜਨਾਬ ਸ਼ੌਕਤ ਅਹਿਮਦ ਪਾਰੇ ਪਹਿਲਾਂ ਵੀ ਪੰਜਾਬ ਵਕਫ਼ ਬੋਰਡ ਦੇ ਬਤੌਰ (ਸੀ.ਈ.ਓ.) ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਪੰਜਾਬ ਵਕਫ਼ ਬੋਰਡ ਦੀ ਆਮਦਨੀ ਵਿਚ ਉਨ੍ਹਾਂ ਦੇ ਰਹਿੰਦਿਆਂ ਪਹਿਲਾਂ ਵੀ ਕਾਫ਼ੀ ਵਾਧਾ ਦਰਜ ਕੀਤਾ ਗਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ