JALANDHAR WEATHER

ਰਾਸ਼ਟਰਪਤੀ ਪੁਤਿਨ ਨੂੰ ਮਿਲਣ ਦਾ ਮਾਣ ਮਹਿਸੂਸ ਹੋਇਆ - ਵਿਦੇਸ਼ ਮੰਤਰੀ ਜੈਸ਼ੰਕਰ

ਮਾਸਕੋ [ਰੂਸ], 21 ਅਗਸਤ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕ੍ਰੇਮਲਿਨ ਵਿਖੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕ੍ਰੇਮਲਿਨ ਵਿਖੇ ਰਾਸ਼ਟਰਪਤੀ ਪੁਤਿਨ ਨੂੰ ਮਿਲਣ ਦਾ ਮਾਣ ਮਹਿਸੂਸ ਹੋਇਆ। ਉਨ੍ਹਾਂ ਨੂੰ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੂਰੋਵ ਅਤੇ ਐਫਐਮ ਸਰਗੇਈ ਲਾਵਰੋਵ ਨਾਲ ਚਰਚਾਵਾਂ ਤੋਂ ਜਾਣੂ ਕਰਵਾਇਆ। ਸਾਲਾਨਾ ਸੰਮੇਲਨ ਦੀਆਂ ਤਿਆਰੀਆਂ ਚੰਗੀ ਤਰ੍ਹਾਂ ਚੱਲ ਰਹੀਆਂ ਹਨ।

ਰੂਸ ਦੀ ਆਪਣੀ 3 ਦਿਨਾਂ ਯਾਤਰਾ ਦੌਰਾਨ, ਜੈਸ਼ੰਕਰ ਨੇ ਭਾਰਤ-ਰੂਸ ਅੰਤਰ-ਸਰਕਾਰੀ ਕਮਿਸ਼ਨ ਆਨ ਟ੍ਰੇਡ, ਇਕਨਾਮਿਕ, ਸਾਇੰਸ, ਟੈਕਨੋਲੋਜੀਕਲ ਐਂਡ ਕਲਚਰਲ ਕੋਆਪਰੇਸ਼ਨ ਦੇ 26ਵੇਂ ਸੈਸ਼ਨ ਦੀ ਸਹਿ-ਪ੍ਰਧਾਨਗੀ ਵੀ ਕੀਤੀ ਅਤੇ ਮਾਸਕੋ ਵਿਚ ਭਾਰਤ-ਰੂਸ ਵਪਾਰ ਫੋਰਮ ਮੀਟਿੰਗ ਨੂੰ ਸੰਬੋਧਨ ਕੀਤਾ, ਜਿਸ ਨਾਲ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤੀ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ