ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਕਰਨਗੇ ਯਾਦ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 22 ਅਗਸਤ - ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡਿਆ 'ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਮਸ਼ਹੂਰ ਕਮੇਡੀਅਨ, ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਉਹਨਾਂ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜ਼ਿੰਦਗੀ ਵਿਚ ਲੋਕਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਯਾਦ ਕਰਨਗੇ।
ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਉਹਨਾਂ ਦੇ ਕਰੋੜਾਂ ਪ੍ਰਸ਼ੰਸਕਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।