ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 22 ਅਗਸਤ- ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਪੰਜਾਬ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕਿਹਾ ਕਿ ਜਸਵਿੰਦਰ ਭੱਲਾ ਜੀ ਦਾ ਇਸ ਦੁਨੀਆ ਤੋਂ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੈ.. ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਦਿਲ ਦੁਖੀ ਹੈ.. ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ... ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵੱਸੇਗਾ।
ਦੱਸ ਦੇਈਏ ਕਿ ਅੱਜ ਜਸਵਿੰਦਰ ਭੱਲਾ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।