JALANDHAR WEATHER

ਅੱਜ ਰੋਣ ਵਿਚ ਬਦਲ ਗਿਆ ਹਾਸਾ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਬੀਨੂੰ ਢਿੱਲੋਂ

ਚੰਡੀਗੜ੍ਹ, 22 ਅਗਸਤ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਵਲੋਂ ਇਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਅੱਜ ਮੈਂ ਸਿਰਫ਼ ਇਕ ਵੱਡੇ ਕਲਾਕਾਰ ਨੂੰ ਹੀ ਨਹੀਂ, ਇਕ ਪਿਆਰੇ ਦੋਸਤ, ਇਕ ਵੱਡੇ ਭਰਾ, ਇਕ ਰਹਨੁਮਾ ਨੂੰ ਗੁਆ ਬੈਠਿਆ ਹਾਂ। ਮੇਰੇ ਫਿਲਮੀ ਪਰਦੇ ਦਾ ਬਾਪੂ ਵੀ ਅੱਜ ਸਾਨੂੰ ਛੱਡ ਕੇ ਚਲਾ ਗਿਆ। ਜਸਵਿੰਦਰ ਭੱਲਾ ਜੀ ਨੇ ਸਾਨੂੰ ਸਿਰਫ਼ ਹਸਾਇਆ ਨਹੀਂ, ਸਾਨੂੰ ਜੀਵਨ ਦੀਆਂ ਸੱਚਾਈਆਂ ਹੱਸ ਕੇ ਜਿਉਣੀਆਂ ਵੀ ਸਿਖਾਈਆਂ।

ਉਨ੍ਹਾਂ ਅੱਗੇ ਲਿਖਿਆ ਕਿ ਸੈੱਟਾਂ ’ਤੇ ਬਿਤਾਈਆਂ ਗੱਲਾਂ, ਉਨ੍ਹਾਂ ਦੀਆਂ ਖਿੜੀਆਂ ਮੁਸਕਾਨਾਂ ਤੇ ਪਿਆਰ ਭਰੀਆਂ ਝਿੜਕਾਂ ਹਮੇਸ਼ਾਂ ਮੇਰੇ ਦਿਲ ਵਿਚ ਜਿਉਂਦੀਆਂ ਰਹਿਣਗੀਆਂ। ਅੱਜ ਹਾਸਾ ਰੋਣ ਵਿਚ ਬਦਲ ਗਿਆ ਹੈ, ਪਰ ਭੱਲਾ ਸਾਹਿਬ ਦੀ ਯਾਦ ਸਾਡੇ ਦਿਲਾਂ ਤੋਂ ਕਦੇ ਨਹੀਂ ਮਿਟ ਸਕਦੀ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਥਾਂ ਦੇਣ ਤੇ ਸਾਨੂੰ ਇਹ ਵੱਡਾ ਘਾਟਾ ਸਹਿਣ ਦੀ ਤਾਕਤ ਬਖ਼ਸ਼ਣ।


ਵਾਹਿਗੁਰੂ ਵਾਹਿਗੁਰੂ ਜੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ