ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪੁੱਜੇ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਦੇਰ ਪਹਿਲਾਂ ਸੁਲਤਾਨਪੁਰ ਲੋਧੀ ਪਹੁੰਚ ਚੁੱਕੇ ਹਨ। ਉਹ ਇਥੋਂ ਮੰਡ ਖੇਤਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਵਰਨਣਯੋਗ ਹੈ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਦਰਿਆ ਬਿਆਸ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੇ ਪਾਣੀ ਨਾਲ ਭਾਰੀ ਤਬਾਹੀ ਹੋਈ ਹੈ।