JALANDHAR WEATHER

ਬੱਚਿਆਂ ਨਾਲ ਭਰੀ ਸਕੂਲ ਬੱਸ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਇਕ ਗੰਭੀਰ ਜ਼ਖਮੀ

ਜਲੰਧਰ, 22 ਅਗਸਤ-ਪਠਾਨਕੋਟ ਚੌਕ ਨੇੜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਬੱਸ ਦੇ ਡਰਾਈਵਰ ਨੇ 2 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਈ-ਰਿਕਸ਼ਾ ਚਾਲਕ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਉਸਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਕਪੂਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬੱਸ ਚਾਲਕ ਨੇ ਇਕ ਕਾਰ ਨੂੰ ਵੀ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਕਾਰ ਚਾਲਕ ਵਾਲ-ਵਾਲ ਬਚ ਗਿਆ ਪਰ ਉਸਦੀ ਕਾਰ ਨੁਕਸਾਨੀ ਗਈ। ਇਸ ਹਾਦਸੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ।

ਜਾਣਕਾਰੀ ਅਨੁਸਾਰ, ਕਾਰ ਚਾਲਕ ਨੇ ਦੱਸਿਆ ਕਿ ਬੱਸ ਵਿਚ ਛੋਟੇ ਬੱਚੇ ਸਨ। ਖੁਸ਼ਕਿਸਮਤੀ ਨਾਲ ਬੱਚਿਆਂ ਨੂੰ ਕੋਈ ਸੱਟ ਨਹੀਂ ਲੱਗੀ। ਕਾਰ ਚਾਲਕ ਨੇ ਦੱਸਿਆ ਕਿ ਬੱਸ ਨੇ ਈ-ਰਿਕਸ਼ਾ ਅਤੇ ਉਸਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰੀ। ਘਟਨਾ ਵਿਚ ਈ-ਰਿਕਸ਼ਾ ਚਾਲਕ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ, ਜਿਸਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸਕੂਲ ਮੈਨੇਜਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ