JALANDHAR WEATHER

ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ, ਸੰਤ ਸੀਚੇਵਾਲ ਨੇ ਹਾਲਾਤ ਬਾਰੇ ਕਰਵਾਇਆ ਜਾਣੂ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਵਿਚ ਘਿਰੇ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਪਹੁੰਚ ਚੁੱਕੇ ਹਨ। ਇਸ ਮੌਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਉਨ੍ਹਾਂ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ