ਹਰਦੀਪ ਗਿੱਲ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਜੰਡਿਆਲਾ ਗੁਰੂ, 22 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਜੀ. ਟੀ. ਰੋਡ ਉਤੇ ਅੱਡਾ ਮੇਹਰਬਾਨਪੁਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਮੌਕੇ 'ਤੇ ਬੋਲਦਿਆਂ ਹਰਦੀਪ ਗਿੱਲ ਤੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਭਾਜਪਾ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣਾ ਅਤੇ ਪੰਜਾਬ ਪੁਲਿਸ ਰਾਹੀਂ ਲੋਕ ਭਲਾਈ ਸਕੀਮਾਂ ਦੇ ਕੈਂਪ ਬੰਦ ਕਰਵਾਉਣਾ ਪੰਜਾਬ ਸਰਕਾਰ ਦੀ ਬੁਖਲਾਹਟ ਹੈ।
ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤਾਂ ਸਿਰਫ਼ ਇਹ ਯਕੀਨੀ ਬਣਾ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ-ਕਲਿਆਣੀ ਯੋਜਨਾਵਾਂ ਦਾ ਲਾਭ ਹਰ ਗਰੀਬ, ਬੇਰੋਜ਼ਗਾਰ, ਕਿਸਾਨ, ਦਲਿਤ, ਮਹਿਲਾ ਅਤੇ ਨੌਜਵਾਨ ਤੱਕ ਸੀ.ਐਸ.ਸੀ. ਰਾਹੀਂ ਪਹੁੰਚੇ। ਇਸ ਲੋਕ ਭਲਾਈ ਕੰਮ ‘ਚ ਕੁਝ ਵੀ ਗਲਤ ਜਾਂ ਗੈਰ ਕਾਨੂੰਨੀ ਨਹੀਂ।