ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ

ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਮਾਜਿਕ ਅਤੇ ਧਾਰਮਿਕ ਖ਼ੇਤਰ ਵਿਚ ਸੇਵਾਵਾਂ ਨਿਭਾਅ ਰਹੀ ਅੰਤਰਰਾਸ਼ਟਰੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਵਲੋਂ ਹਰ ਸਾਲ ਸਾਰੇ ਪੰਜਾਬ ਵਿਚ ਸਕੂਲੀ ਬੱਚਿਆਂ ਦੀ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਲਈ ਜਾਂਦੀ ਹੈ। ਇਸ ਪ੍ਰੀਖਿਆ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖੇਤਰ ਸਰਪ੍ਰਸਤ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਕੋਆਰਡੀਨੇਟਰ ਤੇਜ ਸਿੰਘ ਦੀ ਰਹਿਨੁਮਾਈ ਹੇਠ ਜੈਤੋ ਖੇਤਰ ਵਲੋਂ 60 ਸਕੂਲਾਂ ਦੇ ਲਗਭਗ 3200 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਭਾਗ ਲਿਆ।
ਇਹ ਪ੍ਰੀਖਿਆ ਨੌਵੇਂ ਪਾਤਿਸ਼ਾਹ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਜੀਵਨੀ ਵਿਚੋਂ ਲਈ ਗਈ। ਇਸ ਪ੍ਰੀਖਿਆ ਤੋਂ ਪਹਿਲਾਂ ਜੈਤੋ ਖੇਤਰ ਦੇ ਲਗਭਗ ਸਾਰੇ ਸਕੂਲਾਂ ਵਿਚ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਸਬੰਧੀ ਸੈਮੀਨਾਰ ਲਗਾ ਕੇ ਗੁਰੂ ਸਾਹਿਬ ਦੀ ਮਨੁੱਖੀ ਅਧਿਕਾਰਾਂ ਖਾਤਰ ਦਿੱਤੀ ਕੁਰਬਾਨੀ ਅਤੇ ਜੀਵਨੀ ਤੋਂ ਬੱਚਿਆਂ ਨੂੰ ਜਾਣੂ ਵੀ ਕਰਵਾਇਆ। ਇਸ ਪ੍ਰੀਖਿਆ ਲਈ ਜ਼ੋਨਲ ਸਕੱਤਰ ਗੁਰਚਰਨ ਸਿੰਘ, ਖੇਤਰ ਸਕੱਤਰ ਕੁਲਵਿੰਦਰ ਸਿੰਘ, ਮਾਸਟਰ ਕਰਮਜੀਤ ਸਿੰਘ, ਜਸਵੰਤ ਸਿੰਘ ਧਾਲੀਵਾਲ, ਡਾ. ਪ੍ਰਭਜੋਤ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਡੀ.ਪੀ., ਦਰਸ਼ਨ ਸਿੰਘ ਪਟਵਾਰੀ, ਅੰਗਰੇਜ਼ ਸਿੰਘ, ਦਵਿੰਦਰ ਸਿੰਘ ਸਿੱਧੂ, ਪੁਨੀਤ ਸਿੰਘ, ਇੰਦਰਜੀਤ ਸਿੰਘ, ਪ੍ਰਭਕਮਲਜੀਤ ਕੌਰ, ਗੁਰਜੀਤ ਕੌਰ ਕਾਲੜਾ ਅਤੇ ਅਸੀਸ ਰਾਵਤ ਆਦਿ ਸੇਵਾਦਾਰਾਂ ਦਾ ਸਹਿਯੋਗ ਰਿਹਾ। ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਨੇ ਪ੍ਰੀਖਿਆ ਵਿਚ ਸਹਿਯੋਗ ਕਰਨ ਵਾਲੇ ਸਾਰੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ।