JALANDHAR WEATHER

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸੁਨਾਮ, ਊਧਮ ਸਿੰਘ ਵਾਲਾ, 22 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਦੁਪਹਿਰ ਬਾਅਦ ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਦੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (23) ਪੁੱਤਰ ਭੋਲਾ ਸਿੰਘ ਵਾਸੀ ਪਿੰਡ ਰਵਿਦਾਸਪੁਰਾ ਟਿੱਬੀ ਜੋ ਕਿ ਦਿਹਾੜੀ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ। ਅੱਜ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਚਾਰ ਵਜੇ ਆਪਣੇ ਘਰ ਵਿਚ ਹੀ ਪਲੱਗ 'ਚ ਪੱਖੇ ਦੀ ਤਾਰ ਲਾਉਣ ਲੱਗਿਆ ਤਾਂ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦਾ ਪਿਤਾ ਵੀ ਅੱਖਾਂ ਦੀ ਨਿਗ੍ਹਾ ਤੋਂ ਆਹਰੀ ਹੋਇਆ ਮੰਜੇ 'ਤੇ ਬੈਠਾ ਹੈ ਅਤੇ ਮ੍ਰਿਤਕ ਕੁਲਵਿੰਦਰ ਸਿੰਘ ਘਰ ਵਿਚ ਇਕੱਲਾ ਹੀ ਕਮਾਉਣ ਵਾਲਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ