JALANDHAR WEATHER

ਪਿੰਡ ਕੋਹਾਲੀ ਵਿਖੇ ਗੋਲੀ ਲੱਗਣ ਨਾਲ ਨੌਜਵਾਨ ਜ਼ਖਮੀ, ਅਣਪਛਾਤਿਆਂ ਵਿਰੁੱਧ ਪਰਚਾ ਦਰਜ

ਰਾਮ ਤੀਰਥ, 22 ਅਗਸਤ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲੀ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਨਾਲ ਇਕ ਨੌਜਵਾਨ ਮਨਰੂਪ ਸਿੰਘ ਪੁੱਤਰ ਗੁਰਪਾਲ ਸਿੰਘ, ਵਾਸੀ ਕੋਹਾਲੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਈ.ਸੀ.ਯੂ. 'ਚ ਦਾਖਲ ਕਰਵਾਇਆ ਹੈ, ਜਿਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਕੁਲਬੀਰ ਸਿੰਘ ਪੁੱਤਰ ਬਲਵੰਤ ਸਿੰਘ, ਵਾਸੀ ਕੋਹਾਲੀ ਦੇ ਬਿਆਨਾਂ ਉਤੇ ਚਾਰ ਦੋਸ਼ੀਆਂ ਰਣਜੀਤ ਸਿੰਘ ਰਾਣਾ ਪੁੱਤਰ ਬਲਕਾਰ ਸਿੰਘ, ਗੁਰਲਾਲ ਸਿੰਘ ਪੁੱਤਰ ਹਰਜੀਤ ਸਿੰਘ ਉਰਫ਼ ਘੁੱਲਾ, ਜੋਬਨਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ, ਅਭੀਜੋਤ ਸਿੰਘ ਅਭੀ ਪੁੱਤਰ ਸ਼ਬੇਗ ਸਿੰਘ ਸਾਰੇ ਵਾਸੀ ਕੋਹਾਲੀ ਸਮੇਤ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ 109, 351(3), 191(3), 190,3(5), ਬੀ.ਐਨ.ਐਸ.25-27-54-59 ਏ-ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਰਾਤ ਕਰੀਬ ਸਵਾ 9 ਵਜੇ ਗੁਰਲਾਭ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਮਨਰੂਪ ਸਿੰਘ ਪੁੱਤਰ ਗੁਰਪਾਲ ਸਿੰਘ ਸਮੇਤ ਬੈਠੇ ਸਨ ਕਿ ਉਨ੍ਹਾਂ ਨੂੰ ਰਣਜੀਤ ਸਿੰਘ ਉਰਫ ਰਾਣਾ ਦਾ ਧਮਕੀ ਭਰਿਆ ਫੋਨ ਆਇਆ। ਜਦੋਂ ਉਨ੍ਹਾਂ ਨੇ ਬਾਹਰ ਜਾ ਕੇ ਵੇਖਿਆ ਤਾਂ ਉਕਤ ਸਾਰੇ ਵਿਅਕਤੀ ਰਾਈਫ਼ਲਾਂ ਅਤੇ ਪਿਸਤੌਲਾਂ ਨਾਲ ਲੈਸ ਹੋ ਤੇ ਉਨ੍ਹਾਂ ਦੇ ਘਰ ਵੱਲ ਨੂੰ ਆ ਰਹੇ ਸਨ ਜਿਨ੍ਹਾਂ ਨੇ ਉਨ੍ਹਾਂ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਨ੍ਹਾਂ ਵਿਚੋਂ ਇਕ ਗੋਲੀ ਮਨਰੂਪ ਸਿੰਘ ਦੀ ਸੱਜੀ ਬਾਂਹ ਦੇ ਡੌਲੇ ਅਤੇ ਛਾਤੀ ਨੂੰ ਚੀਰਦੀ ਹੋਈ ਲੰਘ ਗਈ, ਜਿਸ ਨਾਲ ਉਸਦੀ ਰੀੜ੍ਹ ਦੀ ਹੱਡੀ ਅਤੇ ਇਕ ਗੁਰਦਾ ਵੀ ਨੁਕਸਾਨਿਆ ਗਿਆ। ਗੋਲੀ ਲੱਗਣ ਨਾਲ ਮਨਰੂਪ ਸਿੰਘ ਧਰਤੀ 'ਤੇ ਡਿੱਗ ਪਿਆ ਤਾਂ ਉਕਤ ਵਿਅਕਤੀ ਹਥਿਆਰਾਂ ਸਮੇਤ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਇਸ ਦੀ ਵਜ੍ਹਾ ਦੱਸਦੇ ਹੋਏ ਕੁਲਬੀਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੇ ਗੁਰਜੰਟ ਸਿੰਘ ਨਾਲ ਉਨ੍ਹਾਂ ਦਾ ਝਗੜਾ ਹੋਇਆ ਸੀ, ਜਿਸ ਦਾ ਉਨ੍ਹਾਂ ਨੇ ਰਾਜ਼ੀਨਾਮਾ ਕਰ ਲਿਆ ਸੀ ਅਤੇ ਉਕਤ ਵਿਅਕਤੀ ਰਾਜ਼ੀਨਾਮਾ ਕਰਨ ਵਿਰੁੱਧ ਸਨ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ