ਪੀ.ਐਮ. ਨਰਿੰਦਰ ਮੋਦੀ 29 ਅਗਸਤ ਤੋਂ 1 ਸਤੰਬਰ ਤੱਕ ਜਾਪਾਨ ਤੇ ਚੀਨ ਦਾ ਕਰਨਗੇ ਦੌਰਾ

ਨਵੀਂ ਦਿੱਲੀ, 22 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਗਸਤ ਤੋਂ 1 ਸਤੰਬਰ, 2025 ਤੱਕ ਜਾਪਾਨ ਅਤੇ ਚੀਨ ਦਾ ਦੌਰਾ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿਚ ਹਿੱਸਾ ਲੈਣ ਲਈ 29-30 ਅਗਸਤ 2025 ਤੱਕ ਜਾਪਾਨ ਦਾ ਦੌਰਾ ਕਰਨਗੇ। ਆਪਣੀ ਯਾਤਰਾ ਦੇ ਦੂਜੇ ਪੜਾਅ ਵਿਚ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਤਿਆਨਜਿਨ ਵਿਚ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਵਿਚ ਸ਼ਾਮਿਲ ਹੋਣ ਲਈ 31 ਅਗਸਤ ਤੋਂ ਚੀਨ ਦੀ ਯਾਤਰਾ ਕਰਨਗੇ।