JALANDHAR WEATHER

ਪਿੰਡ ਰਾਣਾ ਕਾਲਾ ਵਿਖੇ ਚੱਲੀ ਗੋਲੀ, ਦੋ ਵਿਅਕਤੀ ਫੱਟੜ

ਜੰਡਿਆਲਾ ਗੁਰੂ, 22 ਅਗਸਤ (ਪ.ਪ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਹੋਏ ਝਗੜੇ ਦੌਰਾਨ ਦੋ ਵਿਅਕਤੀਆਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਫੱਟੜ ਕਰ ਦਿੱਤਾ ਤੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਉਤੇ ਸੂਚਿਤ ਕਰ ਦਿੱਤਾ ਗਿਆ ਹੈ। ਐਸ.ਐਚ.ਓ. ਮੁਖਤਾਰ ਸਿੰਘ ਨੇ ਬੜੀ ਮੁਸਤੈਦੀ ਵਿਖਾਉਂਦਿਆਂ ਪੁਲਿਸ ਪਾਰਟੀ ਨਾਲ ਪਿੰਡ ਆ ਕੇ ਘਰ-ਘਰ ਦੀ ਤਲਾਸ਼ੀ ਲਈ। ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਮੁਖਤਾਰ ਸਿੰਘ ਨੇ ਕਿਹਾ ਕਿ ਪਿੰਡ ਰਾਣਾ ਕਾਲਾ ਵਿਖੇ ਦੋ ਧੜਿਆਂ ਵਿਚ ਹੋਈ ਲੜਾਈ ਦੌਰਾਨ ਸਾਜਣ ਪੁੱਤਰ ਮਲਕੀਤ ਸਿੰਘ ਮੈਂਬਰ ਪੰਚਾਇਤ, ਸਾਗਰ ਪੁੱਤਰ ਜਸਵੰਤ ਸਿੰਘ ਦੀ ਮਾਰਕੁੱਟ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਤੇ ਅਣਪਛਾਤੇ ਵਲੋਂ ਗੋਲੀ ਵੀ ਚਲਾਈ ਗਈ। ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ