ਸੀ.ਪੀ. ਰਾਧਾਕ੍ਰਿਸ਼ਨਨ ਨੇ ਲਾਲ ਕ੍ਰਿਸ਼ਨ ਅਡਵਾਨੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 22 ਅਗਸਤ - ਐਨ.ਡੀ.ਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਦਿੱਲੀ ਵਿਚ ਭਾਰਤ ਰਤਨ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਸੀ.ਪੀ. ਰਾਧਾਕ੍ਰਿਸ਼ਨਨਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਅਤੇ ਕਿਹਾ ਕਿ ਅੱਜ ਨਵੀਂ ਦਿੱਲੀ ਵਿਚ ਭਾਰਤੀ ਰਾਜਨੀਤੀ ਦੇ ਸਾਡੇ ਸੀਨੀਅਰ ਨੇਤਾ, ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲ ਕੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ।
ਐਨ,ਡੀ,ਏ, ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਚੋਟੀ ਦੇ ਕੇਂਦਰੀ ਮੰਤਰੀ ਅਤੇ ਐਨ.ਡੀ.ਏ. ਨੇਤਾ ਵੀ ਮੌਜੂਦ ਸਨ।