JALANDHAR WEATHER

ਅਕਸ਼ੈ ਕੁਮਾਰ, ਦਿਲਜੀਤ ਦੋਸਾਂਝ ਤੇ ਸ਼ਿਖਰ ਧਵਨ ਨੇ ਪੰਜਾਬੀ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਜਤਾਇਆ ਦੁੱਖ

ਮੁੰਬਈ (ਮਹਾਰਾਸ਼ਟਰ) ,22 ਅਗਸਤ (ਏਐਨਆਈ): ਪੰਜਾਬੀ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ਨੇ ਵੱਖ -ਵੱਖ ਕਲਾਕਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।  ਪ੍ਰਸ਼ੰਸਕਾਂ ਤੋਂ ਲੈ ਕੇ ਫਿਲਮ ਇੰਡਸਟਰੀ ਦੇ ਨਾਮਵਰ ਹਸਤੀਆਂ ਤੱਕ, ਬਹੁਤ ਸਾਰੇ ਲੋਕਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਸੋਸ਼ਲ ਮੀਡੀਆ 'ਤੇ ਪਹੁੰਚ ਕੀਤੀ।  ਦਿਲਜੀਤ ਦੋਸਾਂਝ ਨੇ ਜਸਵਿੰਦਰ ਭੱਲਾ ਦੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ, "ਹੇ ਵਾਹਿਗੁਰੂ ।"

ਅਦਾਕਾਰ ਅਕਸ਼ੈ ਕੁਮਾਰ ਨੇ ਜਜਸਵਿੰਦਰ ਭੱਲਾ ਦੇ ਦਿਹਾਂਤ ਨੂੰ ਪੰਜਾਬੀ ਫਿਲਮ ਇੰਡਸਟਰੀ ਲਈ ਬਹੁਤ ਵੱਡਾ ਘਾਟਾ ਦੱਸਿਆ ਹੈ।

ਸਾਬਕਾ ਕ੍ਰਿਕਟਰ ਸ਼ਿਖਰ ਧਵਨ ਨੇ ਵੀ ਦੁੱਖ ਪ੍ਰਗਟਾਇਆ ਹੈ। "ਮੈਨੂੰ ਮਹਾਨ ਅਦਾਕਾਰ ਜਸਵਿੰਦਰ ਭੱਲਾ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਪੰਜਾਬੀ ਸਿਨੇਮਾ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਲੱਖਾਂ ਲੋਕਾਂ ਨੂੰ ਉਨ੍ਹਾਂ ਦੀ ਖੁਸ਼ੀ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ