ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 4, ਪੁੱਜੇ ਉੱਚ ਅਧਿਕਾਰੀ

ਨਸਰਾਲਾ, (ਹੁਸ਼ਿਆਰਪੁਰ), 23 ਅਗਸਤ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ ਜਲੰਧਰ ਰੋਡ ਅੱਡਾ ਮਡਿਆਲਾਂ ਵਿਖੇ ਐਲ. ਪੀ. ਜੀ. ਗੈਸ ਦਾ ਭਰਿਆ ਟੈਂਕਰ ਤੇ ਭਾਰ ਢੋਣ ਵਾਲੀ ਜੀਪ ਦੀ ਹੋਈ ਭਿਆਨਕ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਹੁਣ ਤੱਕ 4 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 25 ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਲਿਆਂ ਤੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਜਖ਼ਮੀਆਂ ਵਿਚ ਵੀ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ।
ਇਸ ਵੇਲੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਸਾਬਕਾ ਵਿਧਾਇਕ ਪਵਨ ਆਦੀਆ ਹਲਕਾ ਸ਼ਾਮਚੁਰਾਸੀ ਤੇ ਪ੍ਰਸਾਸ਼ਨਿਕ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ, ਜਿੰਨ੍ਹਾ ਵਲੋਂ ਮਿ੍ਰਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।