ਸੁਖਬੀਰ ਸਿੰਘ ਬਾਦਲ ਭਲਕੇ ਕਰਨਗੇ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, (ਕਪੂਰਥਲਾ), 23 ਅਗਸਤ (ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੱਲ੍ਹ ਦੁਪਹਿਰ 1 ਵਜੇ ਦੇ ਕਰੀਬ ਹਲਕਾ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਇਸ ਮੌਕੇ ਉਹ ਪਾਣੀ ਵਿਚ ਘਿਰੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਦਰਿਆ ਬਿਆਸ ਵਿਚ ਆਏ ਹੜ ਕਾਰਨ ਮੰਡ ਖੇਤਰ ਦੇ ਵਸਨੀਕ ਵੱਡੀਆਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਮੰਡ ਬਾਊਪੁਰ ਸਮੇਤ ਆਹਲੀ ਕਲਾਂ ਤੇ ਹੋਰ ਪ੍ਰਭਾਵਿਤ ਪਿੰਡਾਂ ਵਿਚ ਵੀ ਜਾਣਗੇ। ਉਨ੍ਹਾਂ ਨੇ ਕਿਹਾ ਹਲਕੇ ਦੇ ਪਾਰਟੀ ਵਰਕਰ ਇਸ ਮੌਕੇ ਹਾਜ਼ਰ ਹੋਣਗੇ।