JALANDHAR WEATHER

ਪ੍ਰਧਾਨ ਮੰਤਰੀ ਵਿਰੁੱਧ ਟਿੱਪਣੀ ਕਰਨ ਦੇ ਦੋਸ਼ ’ਚ ਤੇਜਸਵੀ ਯਾਦਵ ਖਿਲਾਫ਼ ਮਾਮਲਾ ਦਰਜ

ਪਟਨਾ, 23 ਅਗਸਦ- ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਵਿਰੁੱਧ ਪ੍ਰਧਾਨ ਮੰਤਰੀ ਖਿਲਾਫ਼ ਅਸ਼ਲੀਲ ਟਿੱਪਣੀਆਂ ਕਰਨ ਦੇ ਦੋਸ਼ ਵਿਚ ਤਲਬੇਹਾਟ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ਚੰਦਰ ਰਾਵਤ ਨੇ ਦਰਜ ਕੀਤਾ ਹੈ।

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ਚੰਦਰ ਰਾਵਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਵਿਚ ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਤੇਜਸਵੀ ਯਾਦਵ ਅਤੇ ਹੋਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਪੁਲਿਸ ਨੇ ਤੇਜਸਵੀ ਯਾਦਵ ਅਤੇ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਆਰ.ਜੇ.ਡੀ. ਦੇ ਐਕਸ ਹੈਂਡਲ ਤੋਂ ਇਕ ਇਤਰਾਜ਼ਯੋਗ ਪੋਸਟ ਕੀਤੀ ਗਈ ਸੀ। ਪੋਸਟ ਵਿੱਚ ਪ੍ਰਧਾਨ ਮੰਤਰੀ ਦੀ ਤਸਵੀਰ ਵੀ ਲਗਾਈ ਗਈ ਸੀ। ਸ਼ਿਕਾਇਤਕਰਤਾ ਨੇ ਮਾਮਲੇ ਵਿਚ ਸਬੂਤ ਵਜੋਂ ਪੋਸਟ ਦੀ ਇਕ ਕਾਪੀ ਪੇਸ਼ ਕੀਤੀ ਹੈ। ਸ਼ਿਕਾਇਤ ’ਤੇ ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਸਥਾਨਕ ਪੱਧਰ ’ਤੇ ਰਾਜਨੀਤਕ ਗਲਿਆਰਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ