ਜੀ.ਐਸ.ਟੀ. 'ਚ ਇਕ ਵੱਡਾ ਸੁਧਾਰ ਕੀਤਾ ਜਾ ਰਿਹਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 23 ਅਗਸਤ-ਈ.ਟੀ. ਵਰਲਡ ਲੀਡਰਜ਼ ਫੋਰਮ 2025 ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੀ.ਐਸ.ਟੀ. ਵਿਚ ਵੀ ਇਕ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਇਹ ਪ੍ਰਕਿਰਿਆ ਇਸ ਦੀਵਾਲੀ ਤੱਕ ਪੂਰੀ ਹੋ ਜਾਵੇਗੀ। ਇਸ ਨਾਲ ਜੀ.ਐਸ.ਟੀ. ਹੋਰ ਵੀ ਆਸਾਨ ਹੋ ਜਾਵੇਗਾ ਅਤੇ ਕੀਮਤਾਂ ਵੀ ਘੱਟ ਜਾਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਤੁਹਾਨੂੰ ਭਾਰਤ ਦੀ ਇਕ ਹੋਰ ਸਫਲਤਾ ਬਾਰੇ ਦੱਸਣਾ ਚਾਹੁੰਦਾ ਹਾਂ। ਭਾਰਤ ਹੁਣ ਦੁਨੀਆ ਦੇ 100 ਦੇਸ਼ਾਂ ਨੂੰ ਇਲੈਕਟ੍ਰਿਕ ਵਾਹਨ ਨਿਰਯਾਤ ਕਰਨ ਜਾ ਰਿਹਾ ਹੈ। ਇਸ ਨਾਲ ਸਬੰਧਿਤ ਇਕ ਬਹੁਤ ਵੱਡਾ ਪ੍ਰੋਗਰਾਮ ਵੀ 2 ਦਿਨਾਂ ਬਾਅਦ 26 ਅਗਸਤ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।