JALANDHAR WEATHER

ਮਮਤਾ ਬੈਨਰਜੀ ਦੇ ਨਿਰਦੇਸ਼ 'ਤੇ ਟੀਐਮਸੀ ਦੇ ਸੰਸਦ ਮੈਂਬਰਾਂ ਨੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਇਆ - ਕਿਰਨ ਰਿਜਿਜੂ

ਨਵੀਂ ਦਿੱਲੀ, 23 ਅਗਸਤ - ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦੋਸ਼ ਲਗਾਇਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨਿਰਦੇਸ਼ 'ਤੇ ਸੰਵਿਧਾਨ (130ਵੀਂ ਸੋਧ) ਬਿੱਲ, 2025 ਪੇਸ਼ ਕਰਨ ਦੌਰਾਨ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੰਸਦ ਮੈਂਬਰਾਂ ਨੇ ਕਾਰਵਾਈ ਵਿਚ ਵਿਘਨ ਪਾਇਆ।
ਟੀਐਮਸੀ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਇਸ ਦੇ ਪੇਸ਼ ਹੋਣ ਵਿਰੁੱਧ ਸੰਵਿਧਾਨ ਸੋਧ ਬਿੱਲ ਦੀਆਂ ਕਾਪੀਆਂ ਪਾੜ ਦਿੱਤੀਆਂ।ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਰਨ ਰਿਜਿਜੂ ਨੇ ਕਿਹਾ, "ਮੈਂ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਦੋਸ਼ੀ ਨਹੀਂ ਠਹਿਰਾਉਣਾ ਚਾਹੁੰਦਾ। ਉਨ੍ਹਾਂ ਨੂੰ ਆਪਣੇ ਆਗੂਆਂ ਦੇ ਕਹਿਣ ਅਨੁਸਾਰ ਕੰਮ ਕਰਨਾ ਪੈਂਦਾ ਹੈ। ਟੀਐਮਸੀ ਦੀ ਮਮਤਾ ਬੈਨਰਜੀ ਕੋਲਕਾਤਾ ਤੋਂ ਆਪਣੇ ਸੰਸਦ ਮੈਂਬਰਾਂ ਨੂੰ ਹੁਕਮ ਦਿੰਦੀ ਹੈ, ਫਿਰ ਉਨ੍ਹਾਂ ਨੂੰ ਇੱਥੇ (ਹੰਗਾਮਾ ਕਰਨ ਲਈ) ਮਜਬੂਰ ਕੀਤਾ ਜਾਂਦਾ ਹੈ। ਅਸੀਂ ਪ੍ਰਧਾਨ ਮੰਤਰੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸਦਨ ਚਲਾਉਣ ਦੀ ਕੋਸ਼ਿਸ਼ ਕਰਦੇ ਹਾਂ। ਉਹ ਕੁਝ ਕਹਿੰਦੇ ਹਨ, ਪਰ ਉਨ੍ਹਾਂ ਨੂੰ ਉੱਪਰੋਂ ਵੱਖਰਾ ਆਦੇਸ਼ ਮਿਲਦਾ ਹੈ, ਅਤੇ ਹੰਗਾਮਾ ਸ਼ੁਰੂ ਹੋ ਜਾਂਦਾ ਹੈ।"ਉਨ੍ਹਾਂ ਅੱਗੇ ਕਿਹਾ ਕਿ ਵਿਵਸਥਾ ਬਣਾਈ ਰੱਖਣ ਲਈ ਕੀਤੀਆਂ ਗਈਆਂ ਚਰਚਾਵਾਂ ਤੋਂ ਬਾਅਦ ਵੀ ਸਦਨ ਵਿਚ ਵਿਘਨ ਪਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ