JALANDHAR WEATHER

ਪਹਿਲਾ ਪ੍ਰਕਾਸ਼ ਪੁਰਬ : ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 24 ਅਗਸਤ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਅਵਸਰ ਤੇ ਸਦੀਆਂ ਤੋਂ ਚਲੀ ਆਉਂਦੀ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ 1604 ਈਸਵੀ ਵਿਚ ਕੀਤੇ ਗਏ ਸੰਪਾਦਨ ਉਪਰੰਤ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਗਏ ਪਹਿਲੇ ਪ੍ਰਕਾਸ਼ ਸੰਬੰਧੀ ਇਤਿਹਾਸ ਤੋਂ ਜਾਣੂ ਕਰਵਾਇਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਅਤੇ ਰਣ ਸਿੰਘਿਆਂ ਦੀਆਂ ਵਿਸਮਾਦੀ ਧੁਨਾਂ ਵਿਚ ਆਰੰਭ ਆਰੰਭ ਹੋ ਕੇ ਸ਼ਹਿਰ ਦੇ ਰਾਮਸਰ ਸਾਹਿਬ ਰੋਡ, ਚੌਂਕ ਕਰੋੜੀ , ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਨਾ, ਸਕੱਤਰ ਪ੍ਰਤਾਪ ਸਿੰਘ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ