ਆਯੂਸ਼ਮਾਨ ਕੈਂਪ ਤੋਂ ਪਹਿਲਾਂ ਭਾਜਪਾ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
ਮਹਿਲ ਕਲਾਂ (ਬਰਨਾਲਾ), 24 ਅਗਸਤ (ਤਰਸੇਮ ਸਿੰਘ ਗਹਿਲ) - ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਸਥਾਨਕ ਚੋਪੜਾ ਪੱਤੀ ਮਹਿਲ ਕਲਾਂ ਵਿਖੇ ਲਗਾਏ ਜਾ ਰਹੇ ਕੈਂਪ ਤੋਂ ਪਹਿਲਾਂ ਭਾਜਪਾ ਆਗੂ ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖ਼ੁਰਦ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਥਾਣਾ ਮਹਿਲ ਕਲਾਂ ਵਲੋਂ ਹਿਰਾਸਤ ਵਿਚ ਲੈਣ ਦਾ ਪਤਾ ਲੱਗਿਆ ਹੈ। ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸੇਰਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵਲੋਂ ਭਾਜਪਾ ਦੇ ਕਿਸੇ ਵੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।