JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਕੀਤਾ ਬਾਊਪੁਰ ਬੰਨ੍ਹ ਦਾ ਦੌਰਾ

ਸੁਲਤਾਨਪੁਰ ਲੋਧੀ (ਕਪੂਰਥਲਾ), 24 ਅਗਸਤ (ਨਰੇਸ਼ ਹੈਪੀ, ਲਾਡੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਬਾਉਪੁਰ ਪੁਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਪੀੜਤਾਂ ਨਾਲ ਗੱਲਬਾਤ ਕੀਤੀ। ਹੜ੍ਹ ਪੀੜਤਾਂ ਵਲੋਂ ਆਪਣੇ ਹਾਲਾਤਾਂ ਬਾਰੇ ਜਾਣੂ ਕਰਵਾਉਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਸੀ, ਉਨ੍ਹਾਂ ਸਮਿਆਂ 'ਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਪੂਰੀ ਸਾਰ ਲਈ ਜਾਂਦੀ ਸੀ ਅਤੇ ਸਮੇਂ ਸਿਰ ਉਨ੍ਹਾਂ ਨੂੰ ਗਿਰਦਾਵਰੀਆਂ ਕਰਵਾ ਕੇ ਉਨ੍ਹਾਂ ਦੀਆਂ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਵੱਡੇ ਵੱਡੇ ਲਾਰੇ ਲਾ ਕੇ ਸੱਤਾ ਵਿਚ ਆਈ ਮਾਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਬੜੀ ਦੁੱਖ ਦੀ ਗੱਲ ਹੈ ਕਿ 2023 ਵਿਚ ਆਏ ਹੜਾਂ ਦੇ ਮੁਆਵਜੇ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੀ ਸਾਰ ਲਈ ਜਾਵੇ ਅਤੇ ਤੁਰੰਤ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਗਿਰਦਾਵਰੀਆਂ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ