ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧੇਗਾ ਪਾਣੀ ਦਾ ਪੱਧਰ, ਪਰ ਖਤਰੇ ਵਾਲੀ ਕੋਈ ਗੱਲ ਨਹੀਂ - ਡਿਪਟੀ ਕਮਿਸ਼ਨਰ

ਅਜਨਾਲਾ (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧੇਗਾ। 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਵੇਂ ਕਿ ਪਿਛਲੇ ਹਫਤੇ ਉੱਜ ਦਰਿਆ ਵਿਚੋਂ ਰਾਵੀ ਦਰਿਆ ਵਿਚ ਪਾਣੀ ਛੱਡਿਆ ਗਿਆ ਸੀ, ਹੁਣ ਵੀ ਉਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਵਿਚ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਵੀ ਦਰਿਆ ਦੇ ਨਜ਼ਦੀਕ ਨਾ ਜਾਣ । ਉਧਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਵੀ ਦਰਿਆ ਦਾ ਦੌਰਾ ਵੀ ਕਰਨਗੇ ।