ਜੰਮੂ-ਪਠਾਨਕੋਟ ਹਾਈਵੇਅ 'ਤੇ ਸਹਾਰ ਖੱਡ ਨਦੀ 'ਤੇ ਬਣਿਆ ਪੁਲ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨਿਆ ਗਿਆ

ਕਠੂਆ (ਜੰਮੂ ਕਸ਼ਮੀਰ) , 24 ਅਗਸਤ - ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ, ਜਿਸ ਕਾਰਨ ਕਈ ਇਲਾਕਿਆਂ ਵਿਚ ਨੁਕਸਾਨ ਦੀਆਂ ਰਿਪੋਰਟਾਂ ਆਈਆਂ ਹਨ।
ਇਸ ਦਾ ਪ੍ਰਭਾਵ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਵੀ ਦੇਖਣ ਨੂੰ ਮਿਲਿਆ, ਜਿੱਥੇ ਭਾਰੀ ਮੀਂਹ ਕਾਰਨ ਸਹਾਰ ਖੱਡ ਨਦੀ 'ਤੇ ਬਣਿਆ ਪੁਲ ਨੁਕਸਾਨਿਆ ਗਿਆ। ਪੁਲ ਦਾ ਇਕ ਹਿੱਸਾ ਢਹਿ ਜਾਣ ਕਾਰਨ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਵਿਚ ਵਿਘਨ ਪਿਆ ਹੈ।