ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ,24 ਅਗਸਤ (ਨਰੇਸ਼ ਹੈਪੀ )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ ਰਾਮਪੁਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਭਾਈ ਕਰਨਜੀਤ ਸਿੰਘ ਆਹਲੀ ਆਦਿ ਵੀ ਹਾਜ਼ਰ ਸਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਗੁਰਮਤ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵਿਆਹ ਪੁਰਬ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ।