ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁੱਧ ਪਟੀਸ਼ਨ ਲਈ ਗਈ ਵਾਪਿਸ

ਚੰਡੀਗੜ੍ਹ, 26 ਅਗਸਤ (ਸੰਦੀਪ ਕੁਮਾਰ ਮਾਹਨਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿਰੁੱਧ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਮਜੀਠਿਆ ਦਾ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪੂਰੇ ਵੇਰਵਿਆਂ ਦੇ ਨਾਲ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਜਾ ਸਕੇ।
ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਆਗਿਆ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।