ਵੈਸ਼ਨੋ ਦੇਵੀ ਯਾਤਰਾ ਸਥਾਨ 'ਤੇ ਲੈਂਡਸਲਾਈਡ, 5 ਸ਼ਰਧਾਲੂਆਂ ਦੀ ਮੌਤ

ਜੰਮੂ, 26 ਅਗਸਤ-ਵੈਸ਼ਨੋ ਦੇਵੀ ਯਾਤਰਾ ਸਥਾਨ 'ਤੇ ਲੈਂਡਸਲਾਈਡ ਹੋ ਗਈ ਹੈ। ਇਸ ਦੌਰਾਨ 5 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖਮੀ ਹੋ ਗਏ ਹਨ। ਬਚਾਅ ਕਾਰਜ ਜਾਰੀ ਹਨ। ਦੱਸ ਦਈਏ ਕਿ ਕੱਟੜਾ ਦੇ ਅਧਕਵਾੜੀ ਵਿਖੇ ਇੰਦਰਪ੍ਰਸਥ ਭੋਜਨਾਲਾ ਨੇੜੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 10-11 ਜ਼ਖਮੀ ਹੋ ਗਏ। ਜੰਮੂ-ਕਸ਼ਮੀਰ ਵਿਚ ਲਗਾਤਾਰ ਮੀਂਹ ਕਾਰਨ ਮੰਗਲਵਾਰ ਦੁਪਹਿਰ ਨੂੰ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਦੇ ਰਸਤੇ 'ਤੇ ਜ਼ਮੀਨ ਖਿਸਕ ਗਈ, ਜਿਸ ਕਾਰਨ ਇਹ ਘਟਨਾ ਵਾਪਰੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਜ਼ਮੀਨ ਖਿਸਕਣ ਕਾਰਨ ਵੈਸ਼ਨੋ ਦੇਵੀ ਮੰਦਿਰ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।
ਭਾਰੀ ਬਾਰਿਸ਼ ਦੇ ਮੱਦੇਨਜ਼ਰ, ਅਧਿਕਾਰੀਆਂ ਨੇ ਅਗਲੇ ਹੁਕਮਾਂ ਤੱਕ ਇਸ ਰੂਟ 'ਤੇ ਯਾਤਰਾ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਜੰਮੂ ਵਿਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ।