ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਲਕੇ ਛੁੱਟੀ

ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁ੍ਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਲਕੇ 27 ਅਗਸਤ ਨੂੰ ਛੁੱਟੀ ਕੀਤੀ ਗਈ ਹੈ। ਯੂਨੀਵਰਸਿਟੀ ਵਲੋਂ ਜਾਰੀ ਸੂਚਨਾ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਵਲੋਂ ਜਾਰੀ ਪੱਤਰ ਵਿਚ ਫੈਸਲਾ ਕੀਤਾ ਗਿਆ ਹੈ ਕਿ ਮੌਜੂਦਾ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਪੰਜਾਬ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਅਗਲੇ 24 ਘੰਟਿਆਂ ਦੌਰਾਨ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿਚ ਆਉਂਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਮਿਤੀ 27.08.2025 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ, ਦੀ ਲੋਅ ਵਿਚ ਯੂਨੀਵਰਸਿਟੀ ਕੈਂਪਸ ਦੇ ਟੀਚਿੰਗ/ਨਾਨ-ਟੀਚਿੰਗ ਵਿਭਾਗਾਂ, ਪ੍ਰਬੰਧਕੀ ਬਲਾਕ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ (ਬਾਬਾ ਬਕਾਲਾ), ਅੰਮ੍ਰਿਤਸਰ ਮਿਤੀ 27.08.2025 ਨੂੰ ਬੰਦ ਰਹਿਣਗੇ। ਜੇਕਰ ਯੂਨੀਵਰਸਿਟੀ ਦੇ ਕਿਸੇ ਵਿਭਾਗ/ਕਾਲਜ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਿਤ ਕੀਤਾ ਹੈ ਤਾਂ ਇਹ ਹੁਕਮ ਉਸ ਉਤੇ ਲਾਗੂ ਨਹੀਂ ਹੋਣਗੇ।