ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਘੋਨੇਵਾਲਾ ਸ਼ਹਿਜ਼ਾਦਾ ਅਤੇ ਬੇਦੀ ਛੰਨਾ ਵਿਖੇ ਧੁੱਸੀ ਬੰਨ ਵਿਚ ਪਿਆ ਪਾੜ



ਅਜਨਾਲਾ, ਰਮਦਾਸ, ਗੱਗੋਮਾਹਲ,(ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ,ਵਾਹਲਾ,ਸੰਧੂ)-ਰਾਵੀ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਘੋਹਨੇਵਾਲਾ, ਸ਼ਹਿਜ਼ਾਦਾ ਅਤੇ ਬੇਦੀ ਛੰਨਾ ਨਜ਼ਦੀਕ ਧੁੱਸੀ ਬੰਨ ਵਿਚ ਪਾੜ ਪੈ ਜਾਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਧੁਸੀਂ ਬੰਨ੍ਹ ਵਿਚ ਪਾੜ ਪੈ ਜਾਣ ਕਾਰਨ ਕਈ ਪਿੰਡਾਂ ਵਿਚ ਹੜ੍ਹ ਆਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ 9 ਮਿਲੀ ਜਾਣਕਾਰੀ ਅਨੁਸਾਰ ਪਿੰਡ ਘੋਨੇਵਾਲਾ ਦੇ ਵਿਚ ਰਾਵੀ ਦਰਿਆ ਦਾ ਪਾਣੀ ਪਹੁੰਚ ਚੁੱਕਾ ਹੈ। ਸਾਰੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਪ੍ਰਸ਼ਾਸਨਕ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਹੋਏ ਹਨ।
ਪਾੜ ਪੈ ਜਾਣ ਕਾਰਨ ਇਸ ਖੇਤਰ ਦੇ ਕਈ ਪਿੰਡਾਂ ਦੇ ਸੈਂਕੜੇ ਲੋਕ ਪਾਣੀ ਵਿਚ ਫਸ ਗਏ ਹਨ 9 ਇਕਦਮ ਪਾਣੀ ਜ਼ਿਆਦਾ ਆ ਜਾਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ 9ਐਨ.ਡੀ.ਆਰ. ਐਫ਼ ਦੀਆਂ ਟੀਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਲੋਕਾਂ ਅਤੇ ਉਹਨਾਂ ਦੇ ਮਾਲ ਡੰਗਰ ਨੂੰ ਪਾਣੀ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ 9 ਸਰਹੱਦੀ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ ਤੇ ਦੇਖਦਿਆਂ ਹੀ ਦੇਖਦਿਆਂ ਪਾਣੀ ਕਈ ਕਈ ਫੁੱਟ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼Çਕਲਾਂ ਕਾਫੀ ਵੱਧ ਗਈਆਂ ਹਨ।
ਰਾਵੀ ਦੇ ਵਹਾਅ ਕਾਰਨ ਪੈਦਾ ਹੋਈ ਸਥਿਤੀ ਵਿਚ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਰਾਹਤ ਟੀਮਾਂ ਨਾਲ ਮੌਕੇ ’ਤੇ ਪੁੱਜੇ ਹੋਏ ਹਨ ।