JALANDHAR WEATHER

ਬਾਰਿਸ਼ ਕਾਰਨ ਛੱਤ ਡਿੱਗੀ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਚਾਰ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿਥੇ ਸਾਰਾ ਜਨਜੀਵਨ ਅਸਤ ਵਿਅਸਤ ਹੋਇਆ ਪਿਆ ਹੈ, ਉਥੇ ਕਈ ਥਾਵਾਂ ’ਤੇ ਕੱਚੇ ਮਕਾਨ ਵੀ ਡਿੱਗ ਰਹੇ ਹਨ। ਅੱਜ ਸਵੇਰੇ ਬਿਹਾਰੀਪੁਰ ਵਿਖੇ ਪਸ਼ੂਆਂ ਨੂੰ ਬਾਹਰ ਕੱਢਦੇ ਸਮੇਂ ਬਾਲਿਆਂ ਵਾਲੀ ਛੱਤ ਅਚਾਨਕ ਡਿੱਗਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਕਪੂਰਥਲਾ ਵਿਚ ਜ਼ਰੇ ਇਲਾਜ ਰਣਜੋਧ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਿਹਾਰੀਪੁਰ ਨੇ ਦੱਸਿਆ ਕਿ ਬਾਰਿਸ਼ ਕਾਰਨ ਬਾਲੇ ਦੀ ਛੱਤ ’ਚੋਂ ਪਾਣੀ ਚੋਅ ਰਿਹਾ ਸੀ ਜਦੋਂ ਉਹ ਪਸ਼ੂਆਂ ਨੂੰ ਬਾਹਰ ਕੱਢ ਰਿਹਾ ਸੀ ਤਾਂ ਅਚਾਨਕ ਛੱਤ ਉਸ ਉੱਪਰ ਡਿੱਗ ਪਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਡਿਊਟੀ ਡਾਕਟਰ ਆਸ਼ੀਸ਼ ਪਾਲ ਵਲੋਂ ਕੀਤਾ ਜਾ ਰਿਹਾ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ