ਵੈਸ਼ਨੋ ਦੇਵੀ ਹਾਦਸਾ: ਪ੍ਰਧਾਨ ਮੰਤਰੀ ਵਲੋਂ ਸੰਵੇਦਨਾਵਾਂ ਪ੍ਰਗਟ

ਨਵੀਂ ਦਿੱਲੀ, 27 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਸ੍ਰੀ ਮਾਤਾ ਵੈਸ਼ਨੋ ਦੇਵੀ ਵਿਖੇ ਅਰਧਕੁਵਾਰੀ ਨੇੜੇ ਜ਼ਮੀਨ ਖਿਸਕਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਸ੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਨੂੰ ਜਾਣ ਵਾਲੇ ਰਸਤੇ ’ਤੇ ਜ਼ਮੀਨ ਖਿਸਕਣ ਕਾਰਨ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਪ੍ਰਸ਼ਾਸਨ ਪ੍ਰਭਾਵਿਤ ਸਾਰੇ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਸਾਰਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਮੇਰੀਆਂ ਪ੍ਰਾਰਥਨਾਵਾਂ।