ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਹੜ੍ਹ ਪੀੜਤ ਲੋਕਾਂ ਲਈ ਅੱਗੇ ਆਏ, ਪਸ਼ੂਆਂ ਲਈ ਭੇਜਿਆ ਚਾਰਾ

ਭੁਲੱਥ, 27 ਅਗਸਤ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਵਲੋਂ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੱਦੇਨਜ਼ਰ ਰੱਖਦਿਆਂ ਮਾਨ ਸਿੰਘ ਅਕਾਲਾ ਤੇ ਉਨ੍ਹਾਂ ਦੇ ਸਾਥੀਆਂ ਰਾਹੀਂ ਹੜ੍ਹ ਪੀੜਤ ਲੋਕਾਂ ਦੇ ਪਸ਼ੂਆਂ ਵਾਸਤੇ 100 ਕੁਇੰਟਲ ਚਾਰਾ ਭੇਜਿਆ। ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਹੜ੍ਹ ਪੀੜਤ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਹਨ। ਉਨ੍ਹਾਂ ਹੜ੍ਹ ਪੀੜਤ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਿਨਾਂ ਕਿਸੇ ਸੰਕੋਚ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ, ਜੋ ਹਮੇਸ਼ਾ ਲੋੜਵੰਦ ਤੇ ਹੜ੍ਹ ਕਰਕੇ ਮੁਸ਼ਕਿਲਾਂ ਵਿਚ ਫਸੇ ਲੋਕਾਂ ਵਾਸਤੇ ਆਪਣੀ ਟੀਮ ਨਾਲ ਤਿਆਰ ਰਹਿੰਦੇ ਹਨ।