JALANDHAR WEATHER

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਹੋਵੇਗੀ ਵੀਡਿਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਐੱਸ. ਏ. ਐੱਸ. ਨਗਰ, 28 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕੀਤੀ ਜਾਵੇਗੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਲੋਂ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ 6 ਜੁਲਾਈ ਤੋਂ ਉਹ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਹਨ। ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਅਤੇ ਉਨ੍ਹਾਂ ਵਿਰੁੱਧ ਚਾਰਜਸ਼ੀਟ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਵਿਖੇ ਉਨ੍ਹਾਂ ਦੀ ਇਹ ਪਹਿਲੀ ਪੇਸ਼ੀ ਹੋਵੇਗੀ।

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਵੀ ਅੱਜ ਲਈ ਸੂਚੀਬੱਧ ਹੈ, ਜਿਸ ’ਤੇ ਵਿਜੀਲੈਂਸ ਦੇ ਵਿਸ਼ੇਸ਼ ਜੱਜ ਹਰਦੀਪ ਸਿੰਘ ਦੀ ਅਦਾਲਤ ਵਲੋਂ ਸੁਣਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ