ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੰਗੀਠਾ ਸੰਭਾਲਿਆ

ਰਾੜਾ ਸਾਹਿਬ, (ਲੁਧਿਆਣਾ), 28 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੱਜ ਅੰਗੀਠਾ ਸੰਭਾਲਿਆ ਗਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਟਰੱਸਟ ਮੈਂਬਰ ਤੇ ਬਾਬਾ ਜੀ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਕਾਫ਼ਲੇ ਦੇ ਰੂਪ ਵਿਚ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਰਦੁਆਰਾ ਕੀਰਤਪੁਰ ਸਾਹਿਬ ਵੱਲ ਰਵਾਨਾ ਹੋਏ। ਇਸ ਸਮੇਂ ਸਿੱਖ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ, ਰਾਜਨੀਤਿਕ ਲੋਕ ਤੇ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ।