ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧੀ

ਐੱਸ. ਏ. ਐੱਸ. ਨਗਰ 28 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤਾ ਹੈ। ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ ਜਦਕਿ ਬਚਾਅ ਧਿਰ ਵਲੋਂ ਵਕੀਲ ਐਚ. ਐਸ. ਧਨੋਆ ਅਤੇ ਡੀ. ਐਸ. ਸੋਬਤੀ ਅਦਾਲਤ ਵਿਚ ਮੌਜੂਦ ਰਹੇ। ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਵਿਰੁੱਧ ਦਾਇਰ ਕੀਤੀ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ ਨੂੰ 2 ਸਤੰਬਰ ਲਈ ਤੈਅ ਕੀਤਾ ਹੈ।