ਮੁੱਖ ਮੰਤਰੀ ਭਗਵੰਤ ਮਾਨ ਦਾ ਫ਼ਿਰੋਜ਼ਪੁਰ ਦੌਰਾ ਹੋਇਆ ਰੱਦ

ਫ਼ਿਰੋਜ਼ਪੁਰ, 28 ਅਗਸਤ (ਗੁਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਦਰਿਆ ਸਤਲੁਜ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਪਿੰਡਾਂ ਦਾ ਦੌਰਾ ਕਰਨਗੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਰਾਹਤ ਕੈਂਪ ਵਿਖੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।