JALANDHAR WEATHER

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪੀੜਤਾਂ ਦੀ ਮਦਦ ਲਈ ਫ਼ੌਜ ਨੇ ਸੰਭਾਲਿਆ ਮੋਰਚਾ

​ਫ਼ਿਰੋਜ਼ਪੁਰ, 28 (ਗੁਰਿੰਦਰ ਸਿੰਘ)- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵਧੇ ਹੋਏ ਪਾਣੀ ਦੇ ਮੱਦੇਨਜ਼ਰ, ਭਾਰਤੀ ਫੌਜ ਦੀ ਗੋਲਡਨ ਐਰੋ ਡਵੀਜ਼ਨ ਫ਼ਿਰੋਜ਼ਪੁਰ ਖੇਤਰ ਵਿਚ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ। ਇਸ ਦੌਰਾਨ ਫੌਜ ਦੇ ਜਵਾਨਾਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਜਾਨਾਂ ਬਚਾਈਆਂ ਅਤੇ ਮਹੱਤਵਪੂਰਨ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਆਦਰਸ਼ ‘ਸੇਵਾ ਪਰਮੋ ਧਰਮ’ ਨੂੰ ਦਰਸਾਉਂਦਿਆਂ, ਸੈਨਿਕਾਂ ਨੇ ਪਾਣੀ ਵਿਚ ਫ਼ਸੇ ਹੋਏ ਵਿਅਕਤੀਆਂ, ਜਿਨ੍ਹਾਂ ਵਿਚ ਬੱਚੇ, ਬਜ਼ੁਰਗ ਅਤੇ ਔਰਤਾਂ ਸ਼ਾਮਿਲ ਹਨ, ਨੂੰ ਬਚਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਹ ਪ੍ਰਭਾਵਿਤ ਲੋਕਾਂ ਲਈ ਬੇੜੀਆਂ, ਜੀਵਨ-ਬਚਾਅ ਉਪਕਰਨਾਂ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ