ਕੈਬਨਿਟ ਮੰਤਰੀ ਮੋਹਿੰਦਰ ਭਗਤ ਪੁੱਜੇ ਹੜ੍ਹ ਪ੍ਰਭਾਵਿਤ ਖੇਤਰ 'ਚ, ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ।ਉਨ੍ਹਾਂ ਟ੍ਰੈਕਟਰ ਰਾਹੀਂ ਜਾ ਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੌਰਾਨ ਕੀਤੇ ਜਾ ਰਹੇ ਰਾਹਤ ਕੰਮਾਂ ਦੀ ਸਮੀਖਿਆ ਕੀਤੀ । ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ । ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਈ ਡਿਊਟੀ ਤਹਿਤ ਉਹ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਹੱਲ ਲਈ ਪੁੱਜੇ ਹਨ ।
ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਹਤ ਕੈਂਪਾਂ ਲੱਖ ਵਰਿਆਂਹ ਤੇ ਮੰਡ ਕੂਕਾ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਾਂ ਲਈ ਰਿਹਾਇਸ਼ , ਦਵਾਈਆਂ, ਰਾਸ਼ਨ ਦੇ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ । ਉਨ੍ਹਾਂ ਕਿਹਾ ਕਿ ਔਰਤਾਂ , ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਸ੍ਰੀ ਭਗਤ ਨੇ ਢਿਲਵਾਂ ਦੇ ਪ੍ਰਭਾਵਿਤ ਪਿੰਡਾਂ ਕੰਮੇਵਾਲ ਦੇ ਬਾਗੂਵਾਲ ਵਿਖੇ ਲੋਕਾਂ ਨੂੰ ਦਿੱਤੀ ਦਾ ਰਹੀ ਸਹਾਇਤਾ ਦਾ ਵੀ ਜਾਇਜ਼ਾ ਲਿਆ । ਅਧਿਕਾਰੀਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੈਡੀਕਲ ਸਹਾਇਤਾ ਲਗਾਤਾਰ ਦਿੱਤੀ ਜਾ ਰਹੀ ਹੈ । ਔਰਤਾਂ ਨੂੰ ਸੈਨੀਟਰੀ ਪੈਡ ਤੇ ਸਿਹਤ ਸਹੂਲਤਾਂ ਲਈ ਹੋਰ ਸਮਾਨ ਦੀ ਵੰਡ ਕੀਤੀ ਗਈ ਹੈ ।ਸ੍ਰੀ ਭਗਤ ਨੇ ਲੱਖ ਵਰਿਆਂਹ ਵਿਖੇ ਰਾਹਤ ਕੈਂਪ ਵਿਖੇ ਲੋਕਾਂ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣੂੰ ਕਰਵਾਇਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ , ਐਸ ਐਸ ਪੀ ਗੌਰਵ ਤੂਰਾ , ਹਲਕਾ ਇ