ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚੰਡੀਗੜ੍ਹ, 28 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੋਹਾਲੀ ਸਥਿਤ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਵਰਗੀ ਜਸਵਿੰਦਰ ਸਿੰਘ ਭੱਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਅਦਾਕਾਰੀ ਨਾਲ ਲੱਖਾਂ ਲੋਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ। ਉਨ੍ਹਾਂ ਦਾ ਦਿਹਾਂਤ ਕਲਾ ਅਤੇ ਫਿਲਮ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਸੈਣੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਇਸ ਔਖੇ ਸਮੇਂ ਵਿਚ ਪਰਿਵਾਰ ਨੂੰ ਧੀਰਜ ਪ੍ਰਦਾਨ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਸਨ।